Htv Punjabi
crime news Punjab Religion Video

ਲੋਕ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਮਾਮਲੇ ‘ਚ ਵੱਡਾ ਐਕਸ਼ਨ

ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ,, ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ।ਇਹ ਪਹਿਲੀ ਵਾਰ ਹੈ ਜਦੋਂ ਹਨੀਪ੍ਰੀਤ ਦਾ ਨਾਂ ਬੇਅਦਬੀ ਨਾਲ ਸਬੰਧਤ ਮਾਮਲੇ ਵਿਚ ਸਾਹਮਣੇ ਆਇਆ ਹੋਵੇ।

ਕਲੇਰ ਨੇ ਦਾਅਵਾ ਕੀਤਾ ਕਿ ਹਨੀਪ੍ਰੀਤ ਅਤੇ ਸੌਦਾ ਸਾਧ ਨੇ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਇਕ ਸਿੱਖ ਪ੍ਰਚਾਰਕ ਵਲੋਂ ਕਥਿਤ ਤੌਰ ‘ਤੇ ਡੇਰੇ ਨਾਲ ਸਬੰਧ ਤੋੜਨ ਲਈ ਮਜਬੂਰ ਕਰਨ ਤੋਂ ਬਾਅਦ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿਤੇ ਸਨ।ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ।

ਇਸ ਮਾਮਲੇ ਵਿੱਚ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਹ 1987 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਡੇਰਾ ਮੁਖੀ ਵੱਲੋਂ ਉਸ ਨੂੰ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਉਸ ਦਾ ਕੰਮ ਸਿਆਸਤਦਾਨਾਂ ਨੂੰ ਮਿਲਣਾ ਸੀ। ਬਿਆਨਾਂ ਅਨੁਸਾਰ ਮਾਰਚ ਜਾਂ ਅਪ੍ਰੈਲ 2015 ਵਿੱਚ ਉਸ ਨੇ ਕਿਸੇ ਕੰਮ ਲਈ ਦਿੱਲੀ ਜਾਣਾ ਸੀ। ਇਸ ਦੌਰਾਨ ਬਾਬਾ ਨੇ ਉਸ ਨੂੰ ਬੁਲਾਇਆ। ਜਿੱਥੇ ਰਾਮ ਰਹੀਮ, ਹਨੀਪ੍ਰੀਤ, ਰਾਕੇਸ਼ ਕੁਮਾਰ ਉਰਫ ਰਾਕੇਸ਼ ਦਿੜਬਾ, ਸੰਦੀਪ ਬਰੇਟਾ, ਹਰਸ਼ ਧੂਰੀ, ਮਹਿੰਦਰਪਾਲ ਬਿੱਟੂ ਕੋਟਕਪੂਰਾ, ਗੁਲਾਬ ਉਰਫ ਗੁਲਾਬੂ, ਗੁਰਲੀਨ ਉਰਫ ਰਾਕੇਸ਼ ਕੁਮਾਰ ਮੌਜੂਦ ਸਨ।

ਇਸ ਸਬੰਧੀ ਗੱਲਬਾਤ ਕਰਦਿਆਂ ਡੇਰਾ ਪ੍ਰੇਮੀਆਂ ਦੇ ਕੇਸਾਂ ਦੀ ਪੈਰਵੀ ਕਰ ਰਹੇ ਵਕੀਲ ਕੇਵਲ ਬਰਾੜ ਨੇ ਇਸ ਨੂੰ ਸਿਆਸੀ ਚਾਲ ਕਰਾਰ ਦਿੰਦਿਆਂ ਕਿਹਾ ਕਿ ਐਸ.ਆਈ.ਟੀ ਸਿਆਸੀ ਦਬਾਅ ਕਾਰਨ ਝੂਠੀਆਂ ਕਹਾਣੀਆਂ ਘੜ ਰਹੀ ਹੈ। ਇਸ ਤੋਂ ਇਲਾਵਾ ਮਹਿੰਦਰਪਾਲ ਬਿੱਟੂ ਨੇ ਡਾਇਰੀ ਨੋਟ ਲਿਖਵਾਈ ਸੀ। ਜਿਸ ਦੇ ਆਧਾਰ ‘ਤੇ ਹਾਈਕੋਰਟ ਨੇ SIT ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਚਣ ਲਈ ਉਨ੍ਹਾਂ ਵੱਲੋਂ ਇਹ ਕਹਾਣੀ ਘੜੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣੇ ਹੋਇਆ ਇੱਕ ਜ਼ਬਰਦਸਤ ਸੜਕ ਹਾਦਸਾ; ਦੇਖੋ ਖੌਫਨਾਕ ਸੀਨ

htvteam

ਆਹ ਕੀ ਚੱਲ ਰਿਹਾ ਪੰਜਾਬ ‘ਚ

htvteam

ਆਹ ਦੇਖੋ ਭੱਜਿਆ ਜਾਂਦਾ ਟੈਂਕਰ ਕਿੱਥੇ ਜਾ ਚੜ੍ਹਿਆ ?

htvteam

Leave a Comment