ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿੱਚ ਚੱਲ ਰਿਹਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਬੇਸ਼ੱਕ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਆਗੂਆਂ ਦੇ ਵਫਾਦ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ ਇਸ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਨੇ ਮਾਫੀ ਵੀ ਮੰਗੀ ਹੈ। ਪਰ ਇਸ ਨੂੰ ਲੈ ਕੇ ਸਿੱਖ ਬੁੱਧੀਜੀਵੀ ਡਾਕਟਰ ਅਨੁਰਾਗ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਡਾਕਟਰ ਅਨੁਰਾਗ ਸਿੰਘ ਨੇ ਇਸ ਮਾਮਲੇ ਦੀ ਜਿੱਥੇ ਨਿੰਦਾ ਕੀਤੀ ਹੈ ਤਾਂ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੀ ਵੱਡੇ ਸਵਾਲ ਖੜੇ ਕੀਤੇ ਨੇ ਉਹਨਾਂ ਕਿਹਾ ਕਿ ਆਈਟੀ ਸੈਲ ਸੁਖਬੀਰ ਬਾਦਲ ਦਾ ਹੈ ਇਹੀ ਨਹੀਂ ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਸਰਕਾਰ ਨੂੰ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ,,,,,,,,,,
ਉਹਨਾਂ ਕਿਹਾ ਕਿ ਜੋ ਬਿਆਨਬਾਜੀ ਵਿਰਸਾ ਸਿੰਘ ਵਲਟੋਹਾ ਨੇ ਕੀਤੀ ਹੈ ਉਸ ਨੂੰ ਗਲਤ ਮੰਨਦੇ ਨੇ। ਇਸ ਦੌਰਾਨ ਡਾਕਟਰ ਅਨੁਰਾਗ ਸਿੰਘ ਨੇ ਵਿਰਸਾ ਸਿੰਘ ਵਲਟੋਆ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ। ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਹੀ ਵਿਰਸਾ ਸਿੰਘ ਵਲਟੋਆ ਵੱਲੋਂ ਅਜਿਹੀ ਬਿਆਨਬਾਜ਼ੀ ਕੀਤੀ ਗਈ ਹੈ ਤਾਂ ਹੁਣ ਮੁਾਫੀ ਮੰਗਣ ਵਾਲੀ ਵੀ ਕੋਈ ਵਜਹਾ ਨਹੀਂ ਰਹਿ ਜਾਂਦੀ।
ਸੋ ਦੱਸ ਦਈਏ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਇਸਤੀਫਾ ਦਿੱਤਾ ਗਿਆ। ਉਸ ਤੋਂ ਬਾਅਦ ਮਾਹੌਲ ਲਗਾਤਾਰ ਗਰਮਾਇਆ ਹੋਇਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
