ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ਼
ਗੁਰੂ ਤੇਗ ਬਹਾਦਰ ਕਾਲਜ ਦਾਖਾ ਦੇ ਵਿਦਿਆਰਥੀਆਂ ਵੱਲੋਂ ਰੋਸ਼ ਪ੍ਰਦਰਸ਼ਨ
ਕਿਹਾ ਪੰਜਾਬ ਦੇ ਖੋਹੇ ਜਾ ਰਹੇ ਹੱਕ , ਜੇ ਲੋੜ ਪਈ ਤਾਂ ਲੰਬਾ ਕਰਾਂਗੇ ਸੰਘਰਸ਼
ਬੀਤੇ ਦਿਨ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨੂੰ ਲੈ ਕੇ ਪੰਜਾਬ ਭਰ ਵਿੱਚ ਵੱਡਾ ਰੋਸ਼ ਪਾਇਆ ਜਾ ਰਿਹਾ ਹੈ । ਉੱਥੇ ਹੀ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਇਸ ਦੀ ਨਖੇਦੀ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਅਤੇ ਕਾਨੂੰਨੀ ਲੜਾਈ ਲੜਨ ਦੀ ਗੱਲ ਕਹੀ ਗਈ ਹੈ। ਸੈਨਟ ਚੋਣਾਂ ਨੂੰ ਭੰਗ ਕਰਕੇ ਪੰਜਾਬ ਨੂੰ ਪੂਰੀ ਤਰਹਾਂ ਪੰਜਾਬ ਯੂਨੀਵਰਸਿਟੀ ਤੋਂ ਵੱਖ ਕਰ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਲੁਧਿਆਣਾ ਪੰਜਾਬ ਯੂਨੀਵਰਸਿਟੀ ਅਧੀਨ ਪੈਂਦੇ ਕਾਲਜ ਗੁਰੂ ਤੇਗ ਬਹਾਦਰ ਦਾਖਾ ਦੇ ਵਿਦਿਆਰਥੀਆਂ ਵਲੋਂ ਇੱਕ ਰੋਸ਼ ਪ੍ਰਦਰਸ਼ਨ ਕੀਤਾ ਗਿਆ।।
ਨੌਜਵਾਨ ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿੱਥੇ ਪਹਿਲਾਂ ਪੰਜਾਬ ਨੂੰ ਪਾਣੀਆਂ ਦੇ ਮੁੱਦੇ ਉੱਤੇ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ ਉੱਥੇ ਹੀ ਕਿਸਾਨਾਂ ਨਾਲ ਵੀ ਧੱਕਾ ਹੁੰਦਾ ਆਇਆ ਹੈ ਅਤੇ ਹੁਣ ਪੰਜਾਬ ਦੇ ਸਹਿਤ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕੀ ਸੈਨਟ ਚੋਣਾਂ ਨੂੰ ਭੰਗ ਕਰਕੇ ਪੰਜਾਬ ਦੀ ਹਿੱਸੇਦਾਰੀ ਖਤਮ ਕਰ ਦਿੱਤੀ ਗਈ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਨੂੰ ਲੈ ਕੇ ਜੇਕਰ ਲੰਬਾ ਸੰਘਰਸ਼ ਕਰਨਾ ਪਿਆ ਤਾਂ ਨੌਜਵਾਨ ਪਿੱਛੇ ਨਹੀਂ ਹਟਣਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
