Htv Punjabi
Crime Punjab Video

ਵੱਡਾ ਐਕਸ਼ਨ 1580 ਨਸ਼ਾ ਤਸਕਰ ਗ੍ਰਿਫਤਾਰ

ਨਸ਼ਿਆਂ ਵਿਰੁੱਧ ਵੱਡੀ ਕਾਰਵਾਈ
ਇੱਕ ਸਾਲ ਨਸ਼ਾ ਤਸਕਰੀ ਦੇ ਕਰੀਬ 1200 ਕੇਸ ਦਰਜ
ਲਗਭਗ 36 ਕਿਲੋ ਹੇਰੋਇਨ ਤੇ 24 ਕਿਲੋ ਅਫੀਮ ਵੀ ਬਰਾਮਦ
ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਲੁਧਿਆਣਾ ਪੁਲਿਸ ਵੱਲੋਂ ਇੱਕ ਸਾਲ ਦੌਰਾਨ ਕਰੀਬ 1200 ਕੇਸ ਦਰਜ ਕੀਤੇ ਗਏ ਹਨ ਅਤੇ 1580 ਨਸ਼ਾ ਤਸਕਰਾਂ ਨੂੰ ਗਿਰਫਤਾਰ ਕੀਤਾ ਗਿਆ ਹੈ।

ਪੁਲਿਸ ਲਾਈਨ ਵਿਖੇ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਅਧੀਨ ਬਣੀ ਕਮੇਟੀਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਵੱਡੇ ਪੱਧਰ ਤੇ ਕਾਮਯਾਬੀ ਹਾਸਿਲ ਕੀਤੀ ਗਈ ਹੈ। ਉਹਨਾਂ ਨੇ ਦਾਵਾ ਕੀਤਾ ਕਿ ਇੱਕ ਸਾਲ ਦੌਰਾਨ ਕਰੀਬ 32 ਕਿਲੋ ਹੇਰੋਇਨ ਅਤੇ ਕਰੀਬ 26 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ, ਵੱਖ-ਵੱਖ ਮਾਮਲਿਆਂ ਵਿੱਚ ਹੋਰ ਨਸ਼ਾ ਸਮਗਰੀ ਵੀ ਬਰਾਮਦ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮੇਟੀਆਂ ਦੀ ਮੀਟਿੰਗ ਦੌਰਾਨ ਪੁਲਿਸ ਵੱਲੋਂ ਨਸ਼ੇ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਨੂੰ ਜਿੱਥੋਂ ਵੀ ਨਸ਼ੇ ਸਬੰਧੀ ਸੂਚਨਾ ਮਿਲਦੀ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਹਨਾਂ ਨੇ ਨਵੇਂ ਸਾਲ ਨੂੰ ਲੈ ਕੇ ਪੁਲਿਸ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਵੀ ਦਿੱਤੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕੇਲੇ ਨੂੰ ਐਵੇਂ ਛਿੱਲੋ ਉੱਤੇ ਆਹ ਚੀਜ਼ ਪਾਓ Over Thinking ਤੋਂ ਆਪਣਾ ਪਿੱਛਾ ਛੁਡਾਓ

htvteam

ਗ਼ ਲ ਕੰਮ ਕਰਦੀ ਫੜ੍ਹੀ ਗਈ ਜ ਨਾ ਨੀ, ਦੇਖਲੋ ਵੀਡੀਓ ?

htvteam

ਗਲੇਸ਼ੀਅਰ ਟੁੱਟਣ ਮਗਰੋਂ ਆਏ ਹੜ੍ਹ ਕਾਰਨ ਸਮਰਾਲਾ ਦੇ ਪਿੰਡ ਪੂਰਬਾ ਦੇ 4 ਨੌਜਵਾਨ ਲਾਪਤਾ

htvteam

Leave a Comment