Htv Punjabi
Punjab Religion Video

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਪੀ ਨੌਜਵਾਨ ਆਇਆ ਸਿੰਘਾਂ ਦੇ ਅੱੜਿਕੇ

ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਇੱਕ ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ। ਪਹਿਲਾਂ ਸਿੱਖ ਨੌਜਵਾਨ ਚੱਲ ਰਹੀ ਪਾਠਾਂ ਦੀ ਲੜੀ ਵਾਲੇ ਕਮਰੇ ਵਿਚ ਦਾਖਲ ਹੋਇਆ ਅਤੇ ਫੇਰ ਸਿੱਖ ਨੌਜਵਾਨ ਦੇ ਵਲੋਂ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਬਾਅਦ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੀ ਕੀਤੀ ਗਈ। ਇਸੇ ਦੌਰਾਨ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਲਿਆ ਅਤੇ ਉਹਦੀ ਕੁੱਟਮਾਰ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਇਸ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਪਾਠੀ ਸਿੰਘ ਨਾਲ ਹੀ ਕੋਈ ਰੰਜਿਸ਼ ਸੀ। ਬੇਸ਼ੱਕ ਪਾਠੀ ਸਿੰਘ ਨਾਲ ਕੋਈ ਰੌਲਾ ਹੋ ਸਕਦਾ ਹੈ ਪਰ ਗੁਰੂਘਰ ਅੰਦਰ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਅਤੇ ਸ਼ਰਮਨਾਕ ਹੈ।

ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਮੰਦਭਾਗੀ ਘਟਨਾ ਵਾਪਰੀ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਲਓ ਜੀ ਅਚਾਨਕ ਘਰ ‘ਚ ਹੋਣ ਲੱਗੇ ਮੋਗੇ

htvteam

ਗਾਇਕ ਰਣਜੀਤ ਬਾਵਾ ਨੂੰ ਡਿਪਟੀ ਨੇ ਮਾਰੀ ਵੱਡੀ ਸੱਟ

htvteam

ਬਦਲੀ ਕਰਵਾਉਣ ਦੇ ਨਾਂ ‘ਤੇ ਕਰਤਾ ਕੁੱਝ ਹੋਰ ਹੀ ?

htvteam

Leave a Comment