Htv Punjabi
Punjab Video

ਸੁਖਬੀਰ ਬਾਦਲ ਕੋਲੋਂ ਨਹੀਂ ਦੇਖ ਹੋਈ ਭਰਾ ਬਾਦਲ ਦੀ ਇਹ ਹਾਲਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੇ ਦੋ ਸਟੰਟ ਵੀ ਪਾਏ ਗਏ ਹਨ,,,ਡਾਕਟਰਾਂ ਮੁਤਾਬਕ ਮਨਪ੍ਰੀਤ ਬਾਦਲ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਉਹ ਹਸਪਤਾਲ ਦੇ ਆਈਸੀਯੂ ਵਾਰਡ ‘ਚ ਦਾਖਲ ਹਨ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ‘ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।

ਜਾਣਕਾਰੀ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਸੀ। ਇਸ ਦੇ ਲਈ ਪਿੰਡ ਬਾਦਲ ‘ਚ ਇਕ ਸਮਾਗਮ ਕਰਵਾਇਆ ਗਿਆ, ਜਿਸ ‘ਚ ਮਨਪ੍ਰੀਤ ਬਾਦਲ ਨੇ ਵੀ ਸ਼ਿਰਕਤ ਕਰਨੀ ਸੀ ਪਰ ਅਚਾਨਕ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋਣ ਲੱਗਾ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਚੈੱਕਅਪ ਲਈ ਲਿਆਂਦਾ ਗਿਆ। ਜਿੱਥੇ ਚੈੱਕਅਪ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਤੋਂ ਬਾਅਦ ਡਾਕਟਰਾਂ ਨੇ ਤੁਰੰਤ ਮਨਪ੍ਰੀਤ ਬਾਦਲ ਨੂੰ ਦਾਖਲ ਕਰ ਲਿਆ ਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜੇਕਰ ਬੰਦਾ ਕਰਨ ਲੱਗੇ ਆਹ ਹਰਕਤਾਂ ਤਾਂ ਸਮਝੋ ਉਹ ਸ਼ਰਾਬੀ ਬਣ ਗਿਆ, ਬਿਨ੍ਹਾਂ ਦੱਸੇ ਛੁਡਵਾਓ

htvteam

ਦੁਕਾਨਾਂ ਤੇ ਦਫਤਰ ‘ਚ ਅਜਿਹੀਆਂ ਦਲੇਰ ਕੁੜੀਆਂ ਨੂੰ ਦਿਓ ਮੌਕੇ; ਦੇਖੋ ਵੀਡੀਓ

htvteam

IELTS ਸੈਂਟਰਾਂ ਨੇ ਚਲਾ ਰੱਖਿਆ ਸੀ ਧੰਦਾ, ਪੁਲਿਸ ਦੀ ਰੇਡ

htvteam

Leave a Comment