Htv Punjabi
Punjab

ਸੁਖਬੀਰ ਬਾਦਲ ਦਾ ਸਾਰਾ ਪੰਜਾਬ ਵਿਰੋਧ ਕਰਦਾ ਹੈ: ਅਮਰਿੰਦਰ ਸਿੰਘ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਵੜਿੰਗ ਨੇ ਲੁਧਿਆਣਾ ਚ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕੀਤੇ ਵਿਰੋਧ ਨੂੰ ਜਾਇਜ਼ ਕਰਾਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਪੂਰਾ ਪੰਜਾਬ ਸੁਖਬੀਰ ਬਾਦਲ ਦਾ ਵਿਰੋਧ ਕਰਦਾ ਹੈ।

ਲੁਧਿਆਣਾ ਦੇ ਇੱਕ ਨਿੱਜੀ ਪ੍ਰੋਗਰਾਮ ਵਿੱਚ ਪਹੁੰਚੇ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀਆਂ ਨੂੰ ਜੰਮ ਕੇ ਨਿਸ਼ਾਨੇ ਤੇ ਲਿਆ। ਖ਼ਾਸ ਤੌਰ ਤੇ ਪੰਜਾਬ ਵਿਧਾਨ ਸਭਾ ਚ ਹੋਏ ਹੰਗਾਮੇ ਨੂੰ ਲੈ ਕੇ ਉਨ੍ਹਾਂ ਨੇ ਬਿਕਰਮ ਮਜੀਠੀਆ ਨੂੰ ਘੇਰਿਆ ਤੇ ਚਿੱਟਾ ਵੇਚਣ ਨੂੰ ਲੈ ਕੇ ਦੋਸ਼ਾਂ ਨੂੰ ਦੁਹਰਾਇਆ। ਇਸੇ ਤਰ੍ਹਾਂ ਸਰਕਾਰੀ ਬਸ ਯੂਨੀਅਨਾਂ ਵੱਲੋਂ ਹੜਤਾਲ ਦੇ ਸੱਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਉਹ ਨਹੀਂ ਜਾਣਦੇ ਤੇ ਕਿਸੇ ਨੂੰ ਹੜਤਾਲ ਤੇ ਨਹੀਂ ਜਾਣਾ ਚਾਹੀਦਾ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਨਵਜੋਤ ਸਿੰਘ ਸਿੱਧੂ ਦੇ 13 ਨੁਕਾਤੀ ਪ੍ਰੋਗਰਾਮ ਤੇ ਸਵਾਲ ਚੁੱਕਣ ਬਾਰੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਅੱਜ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਸਾਰਾ ਪੰਜਾਬ ਸੁਖਬੀਰ ਬਾਦਲ ਦਾ ਵਿਰੋਧ ਕਰਦਾ ਹੈ।

Related posts

ਪਿਉ ਨੇ ਮਾਸੂਮ ਧੀ ਨਾਲ ਕੀਤਾ ਅਜਿਹਾ ..

htvteam

ਹਿਮਾਚਲੀਆਂ ਦੇ ਵਧੇ ਹੌਂਸਲੇ, ਗੁਰੂ ਦੀ ਨਗਰੀ ‘ਚ ਦੇਖੋ ਕੀ ਕਰਗੇ ?

htvteam

ਆਹ ਜਨਾਨੀ ਨੇ ਆਨਲਾਈਨ ਪੱਟ ਲਿਆ ਫੌਜ਼ੀ, ਫਿਰ ਦੇਖੋ ਉਸਦਾ….?

htvteam