Htv Punjabi
Punjab Religion

ਸੁਖਬੀਰ ਬਾਦਲ ਨੂੰ ਪੰਜ ਸਿੰਘ ਸਹਿਬਾਨਾਂ ਨੇ ਤਨਖ਼ਾਹੀਆ ਦਿੱਤਾ ਕਰਾਰ

– ਸੁਖਬੀਰ ਬਾਦਲ ਨੂੰ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ ਲਈ ਕਿਹਾ
– ਕਿਹਾ ਸੁਖਬੀਰ ਬਾਦਲ ਨਿਮਾਣੇ ਸਿੱਖ ਦੀ ਤਰ੍ਹਾਂ 15 ਦਿਨਾਂ ਅੰਦਰ ਅਕਾਲ ਤਖ਼ਤ ਸਾਹਿਬ ਅੱਗੇ ਹੋਣ ਪੇਸ਼
– ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ ਸਪੱਸ਼ਟੀਕਰਨ ਦੇਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਇਨ੍ਹਾਂ ਫੈਸਲਿਆਂ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ ‘ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

ਜ਼ਿਕਯਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਨੇ ਕੱਲ੍ਹ ਪੰਜ ਤਖ਼ਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਬਲਵਿੰਦਰ ਸਿੰਘ ਭੂੰਦੜ, ਜਿਨ੍ਹਾਂ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਸੀ, ਬਾਦਲ ਪਰਿਵਾਰ ਦੇ ਕਰੀਬੀ ਰਹੇ ਹਨ।

Related posts

ਕੱਚੀ ਉਮਰ ਦੇ ਮੁੰਡੇ ਨੂੰ ਜਨਮ ਦਿਨ ‘ਤੇ ਬੁਲਾ ਟੱਪੀਆਂ ਹੱਦਾਂ

htvteam

ਪਿਆਜ਼ ਦੇ ਛਿਲਕਿਆਂ ਵਾਂਗ ਉਧੜੀਆਂ ਫਰਜ਼ੀ ਪੈਨਸ਼ਨ ਘਪਲੇ ਦੀਆਂ ਪਰਤਾਂ, 70 ਹਾਜ਼ਰ ਫ਼ਰਜ਼ੀ, 28 ਹਜ਼ਾਰ ਦੇ ਨਾਂ ਪਤੇ ਗ਼ਲਤ, 12 ਮਰੇ ਹੋਏ ਵੀ ਲੈਂਦੇ ਰਹੇ ਪੈਨਸ਼ਨ

Htv Punjabi

ਠੰਡ ਨੂੰ ਲੈਕੇ ਡਾਕਟਰ ਦੀ ਚੇਤਾਵਨੀ !

htvteam

Leave a Comment