Htv Punjabi
Punjab Video

ਸੁੰਨੀ ਗਲੀ ‘ਚ ਮੁੰਡਿਆਂ ਨੇ ਨਿਕਰਾਂ ‘ਚ ਕੱਢਿਆ ਆਹ ਸਮਾਨ, ਬਣੀ ਵੀਡਿਓ

ਅੰਮ੍ਰਿਤਸਰ ਦੇ ਵਿੱਚ ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਵਾਸੀਆਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਲੋਕ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਕਰ ਰਹੇ ਹਨ। ਉੱਥੇ ਹੀ ਐਂਡ ਆਰਡਰ ਦੀ ਬਹੁਤ ਹੀ ਮਾੜੀ ਸਥਿਤੀ ਵੇਖਣ ਨੂੰ ਮਿਲ ਰਹੀ ਹੈ ਜਿਸ ਦੇ ਚਲਦੇ ਅੱਜ ਸੁੰਦਰ ਨਗਰ ਇਲਾਕੇ ਦੇ ਵਿੱਚ ਦੇਰ ਰਾਤ 2 ਵਜੇ ਦੇ ਕਰੀਬ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਦੇ ਕਰੀਬ ਨੌਜਵਾਨਾਂ ਵੱਲੋਂ ਗਲੀ ਵਿੱਚ ਦਾਖਿਲ ਹੋ ਕੇ ਅੰਨੇ ਵਾਹ ਗੋਲੀਆਂ ਚਲਾਈਆਂ ਗਈਆਂ ਤੇ ਮੁੜ ਕੇ ਗੋਲੀਆਂ ਚਲਾ ਕੇ ਫਰਾਰ ਹੋ ਗਏ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਦੱਸਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ ਅਸੀਂ ਇਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਜਸਦੀਪ ਸਿੰਘ ਉਰਫ ਸਾਜਨ ਨੇ ਦੱਸਿਆ ਕਿ ਉਹ ਸੁੰਦਰ ਨਗਰ ਇਲਾਕੇ ਦਾ ਰਹਿਣ ਵਾਲਾ ਹੈ ਦੇ ਰਾਹ 2 ਵਜੇ ਦੇ ਕਰੀਬ ਉਹਨਾਂ ਦੇ ਘਰ ਦੇ ਬਾਹਰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਨੌਜਵਾਨ ਗੋਲੀਆਂ ਚਲਾ ਕੇ ਫਰਾਰ ਹੋ ਗਏ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨਾਂ ਦੀ ਫਿਲਹਾਲ ਪਹਿਚਾਣ ਨਹੀਂ ਹੋ ਸਕੀ ਪਰ ਗੋਲੀਆਂ ਚਲਾਉਣ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉੱਥੇ ਅਸੀਂ ਪੀੜਿਤ ਨੇ ਦੱਸਿਆ ਕਿ ਅੱਜ ਤੋਂ ਛੇ ਮਹੀਨੇ ਪਹਿਲੋਂ ਉਸ ਨੂੰ ਇੱਕ ਧਮਕੀ ਭਰੀ ਕਾਲ ਆਈ ਸੀ ਜੋ ਉਸਦੇ ਦੋਸਤਾਂ ਦੇ ਰਾਹੀਂ ਉਸ ਨੂੰ ਪਤਾ ਲੱਗਾ ਤੇ ਅੱਜ ਦੇਰ ਰਾਤ ਉਸ ਦੇ ਘਰ ਅੰਨੇ ਵਾਹ ਗੋਲੀਆਂ ਚਲਾਈਆਂ ਗਈਆਂ ਹਨ। ਉਸ ਦਾ ਕਹਿਣਾ ਹੈ ਕਿ ਉਹ ਉਹ ਸੋਡਾ ਬਣਾਉਣ ਦਾ ਕੰਮ ਕਰਦਾ ਹੈ ਤੇ ਉਸਦੀ ਫੈਕਟਰੀ ਹੈ ਤੇ ਉਹਦੇ ਛੋਟੇ ਛੋਟੇ ਬੱਚੇ ਹਨ ਉਸ ਦਾ ਕਹਿਣਾ ਹੈ ਕਿ ਮੇਰੀ ਕਿਸੇ ਨਾਲ ਵੀ ਕੋਈ ਵੀ ਪੁਰਾਣੀ ਰੰਜਿਸ਼ ਨਹੀਂ ਹੈ ਉੱਥੇ ਹੀ ਪੀੜਿਤ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਮੇਰੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ,,,,,,,

ਮੌਕੇ ਤੇ ਪੁੱਜੇ ਥਾਣਾ ਮੋਹਕਮਪੁਰਾ ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਜਸਦੀਪ ਸਿੰਘ ਉਰਫ ਸਾਜਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਗੇਟ ਦੇ ਉੱਤੇ ਦੱਸਦੇ ਕਰੀਬ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਅਸੀਂ ਸੀਸੀਟੀਵੀ ਕੈਮਰੇ ਵੇਖ ਖੰਗਾਰ ਰਹੇ ਹਾਂ ਜਾਂ ਕੀ ਜਾ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।,,,,,,,,,ਦੇਖਿਆ ਜਾਵੇ ਤਾਂ ਲਗਾਤਾਰ ਕਾਨੂੰਨ ਵਿਵਸਥਾ ਖਰਾਬ ਹੁੰਦੀ ਨਜ਼ਰ ਆ ਰਹੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਚਾਹ ਪੀਣ ਦਾ ਤਰੀਕਾ ਬਦਲੋ ਜ਼ਿੰਦਗੀ ਬਦਲ ਜਾਊ; ਦੇਖੋ ਕਿਵੇਂ

htvteam

ਸਰਕਾਰ ਨੇ ਪਰਵਾਸੀ ਮਜ਼ਦੂਰਾਂ ਨੂੰ ਭੇਜਣਾ ਸੀ ਬਿਹਾਰ, ਮੌਕੇ ‘ਤੇ ਹੋ ਗਈ ਆਹ ਗੜਬੜ, ਫੇਰ ਮਜ਼ਦੂਰ ਅਜਿਹੇ ਭੜਕੇ ਕਿ ਦੇਖੋ ਕਿਵੇਂ ਪੈ ਗਈਆਂ ਪ੍ਰਸ਼ਾਸ਼ਨ ਨੂੰ ਭਾਜੜਾਂ

Htv Punjabi

ਲੋਕ ਥਾਣੇਦਾਰ ਦੀ ਸੋਚ ਦੀਆਂ ਕਰ ਰਹੇ ਤਾਰੀਫਾਂ

htvteam

Leave a Comment