Htv Punjabi
Punjab Video

ਜ਼ਬਰ ਜਿਨਾਹ ਮਾਮਲੇ ‘ਚ ਬੈਂਸ ਪੁਲਿਸ ਅੜਿੱਕੇ !

ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਆ ਰਹੀ ਹੈ, ਜਿੱਥੇ ਲੋਕ ਇਨਸਾਫ ਪਾਰਟੀ ਦੇ ਸੁਪ੍ਰੀਮੋ ਅਤੇ ਸਾਬਕਾ ਵਿੱਧਾਇਕ ਸਿਮਰਜੀਤ ਬੈਂਸ ਦੇ ਭਰਾ ਨੂੰ ਲੁਧਿਆਣਾ ਪੁਲਿਸ ਨੇ ਕਾਬੂ ਕਰ ਲਿਆ ਹੈ | ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ।
ਇਨ੍ਹਾਂ ‘ਚ ਸਿਮਰਜੀਤ ਸਿੰਘ ਬੈਂਸ ਦਾ ਭਰਾ ਕਰਮਜੀਤ ਸਿੰਘ ਬੈਂਸ ਵੀ ਸ਼ਾਮਲ ਸੀ | ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਲਗਾਤਾਰ ਭਗੌੜਿਆਂ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅੱਜ ਪੁਲਸ ਵੱਲੋਂ ਉਸਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਵੀ ਦੱਸ ਦੇਈਏ ਸਿਮਰਜੀਤ ਸਿੰਘ ਬੈਂਸ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗਾ ਸੀ। ਸਿਮਰਜੀਤ ਬੈਂਸ ਵੱਲੋਂ ਰਾਹਤ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ ਕਰ ਦਿੱਤੀ ਗਈ ਸੀ।

Related posts

ਕੁਆਰੀ ਕੁੜੀ ਨਾਲ ਵਿਆਹ ਕਰਵਾਉਣ ਲਈ ਪਾਸਟਰ ਨੇ ਦੇਖੋ ਕਿਹੋ ਜਿਹੀ ਵੀਡੀਓ ਬਣਾਈ

htvteam

ਅਵਾਰਾ ਕੁੱਤੇ ਦੀ ਵਫਾਦਾਰੀ ਨੇ ਹਸਪਤਾਲ ਨੂੰ ਦੇਖੋ ਕਿੰਝ ਬਚਾਇਆ

htvteam

ਗੋਰਿਆਂ ਦੇ ਵੈਦ ਨੇ ਕੈਮਰੇ ਮੂਹਰੇ ਬਣਾਈ ਅਰਬੀ ਵਿਆਗਰਾ

htvteam